TeamGlobalPunjab
2 days ago
News, ਭਾਰਤ, ਮਨੋਰੰਜਨ
ਸ਼ਿਮਲਾ: ਕਿਸਾਨ ਅੰਦੋਲਨ ਤੇ ਚੁੱਪੀ ਧਾਰੀ ਬੈਠੇ ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸੰਨੀ ਦਿਓਲ ਕੋਰੋਨਾ ਵਾਇਰਸ ਨਾਲ ਪਾਜ਼ਿਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕੀਤਾ ਹੈ।
ਇਸ ਦੀ ਜਾਣਕਾਰੀ ਸੰਨੀ ਦਿਓਲ ਨੇ ਟਵੀਟ ਕਰਕੇ ਦਿੱਤੀ ਹੈ। ਸੰਨੀ ਦਿਓਲ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ਿਟਿਵ ਆਈ ਹੈ। ਮੈਂ ਇਕਾਂਤਵਾਸ ਵਿਚ ਹਾਂ, ਮੇਰੀ ਤਬੀਅਤ ਠੀਕ ਹੈ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿੱਚੋਂ ਜਿਹੜਾ ਵੀ ਮੇਰੇ ਸੰਪਰਕ ਵਿੱਚ ਆਇਆ ਹੈ, ਕਿਰਪਾ ਕਰਕੇ ਉਹ ਖ਼ੁਦ ਨੂੰ ਆਈਸੋਲੇਟ ਕਰ ਲੈਣ ਅਤੇ ਆਪਣੀ ਜਾਂਚ ਕਰਵਾਉਣ।
मैंने कोरोना टेस्ट करवाया और रिपोर्ट पॉजिटिव आई है। मैं एकांतवास में हूं और मेरी तबीयत ठीक है। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Sunny Deol (@iamsunnydeol) December 2, 2020
Check Also
ਚੰਡੀਗੜ੍ਹ: ਬਲਵੰਤ ਸਿੰਘ ਮੁਲਾਤਾਨੀ ਕਿਡਨੈਪਿੰਗ ਅਤੇ ਕਤਲ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ …