ਜਲੰਧਰ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ‘ਦਿੱਲੀ ਚਲੋ ਮਾਰਚ’ ਦੇ ਤਹਿਤ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ‘ਚ ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ ‘ਚ ਪ੍ਰਦਰਸ਼ਨ ਦੀ ਆਗਿਆ ਦਿੱਤੀ ਹੈ। ਇਸ ‘ਚ ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਸਖ਼ਤਾਈ ‘ਤੇ ਪੰਜਾਬੀ ਗਾਇਕ ਜੈਜ਼ੀ ਬੀ ਨੇ ਵੀ ਆਪਣੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਕਿਸਾਨਾਂ ਦੀ ਮਦਦ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
🔴LIVE ਹਰਿਆਣਾ ਪੁਲਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਪੁਲਿਸ ਦੀਆਂ ਚਕਾਈਆਂ ਛਾਲਾਂ
ਜੈਜ਼ੀ ਬੀ ਨੇ ਕਿਸਾਨਾਂ ਦੇ ਸਮਰਥਨ ‘ਚ ਤਸਵੀਰਾਂ ਪੋਸਟ ਕੀਤੀਆਂ, ਜਿਸ ‘ਚ ਇੱਕ ਪਾਸੇ ਕਿਸਾਨ ਅਤੇ ਦੂਜੇ ਪਾਸੇ ਪੁਲਿਸ ਦਿਖਾਈ ਦੇ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ, – ਵਾਹਿਗੁਰੂ ਜੀ ਕ੍ਰਿਪਾ ਕਰੋ ਪੰਜਾਬ ਦੇ ਅੰਨਦਾਤਾ ‘ਤੇ….ਸਭ ਦਿੱਲੀ ਪਹੁੰਚੋ ਜੀ। ਉਨ੍ਹਾਂ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਇਸ ‘ਤੇ ਕਾਫ਼ੀ ਕੰਮੈਂਟ ਵੀ ਆ ਰਹੇ ਹਨ।
ਉਥੇ ਹੀ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ‘ਤੇ ਪ੍ਰੋਟੈਸਟ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ – ਬਾਬਾ ਜੀ ਭਲਾ ਕਰੋ, ਸਭ ਕੁਝ ਠੀਕ ਹੋ ਜਾਵੇ। ਦਿਲਜੀਤ ਦੋਸਾਂਝ ਵੱਲੋਂ ਸਾਂਝੀ ਕੀਤੀ ਗਈ ਤਸਵੀਰ ‘ਚ ਸਾਫ਼ ਦਿਖਾਈ ਦੇ ਰਿਹਾ ਹੈ, ਜੋ ਕੀ ਕਿਸ ਤਰ੍ਹਾਂ ਗੁੱਸੇ ‘ਚ ਕਿਸਾਨ ਦਿੱਲੀ ‘ਚ ਅੰਦਰ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।