ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ‘ਆਈਕਨ’ ਨਿਯੁਕਤ ਕਰਨ ਨੂੰ ਪ੍ਰਵਾਨਗੀ

0 minutes, 1 second Read

ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ

ਚੰਡੀਗੜ੍ਹ (ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਉਹਨਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕਿ੍ਰਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ  ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।

ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੋਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ ਵਿਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Similar Posts

Leave a Reply

Your email address will not be published. Required fields are marked *