05DEC
ਕਿਸਾਨਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਰਹੀ ਬੇਨਤੀਜਾ, 8 ਦਸੰਬਰ ਨੂੰ ਕਰਨਗੇ ਭਾਰਤ ਬੰਦ
ਨਵੀਂ ਦਿੱਲੀ : ਪਿਛਲੇ 10 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਵਿਗਿਆਨ ਭਵਨ ਵਿਖੇ ਪੰਜਵੇਂ ਗੇੜ ਦੀ ਗੱਲਬਾਤ ਬੇਨਤੀਜਾ ਰਹੀ। ਕਿਸਾਨ ਆਗੂ ਸੰਸ ਦ ਦੇ ਮਾਨਸੂਨ ਸੈਸ਼ਨ ‘ਚ ਪਾਸ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਕਹਾ ਕਿ ਉਹ ਇਸ ‘ਚ ਸੋਧ ਨਹੀਂ ਸਗੋਂ ਪੂਰੀ ਤਰ੍ਹਾਂ ਵਾਪਸੀ ਚਾਹੁੰਦੇ ਹਨ। ਸਮਾਚਾਰ ਏਜੰਸੀ ਏਐੱਨਆਈ ਅਨੁਸਾਰ, ਕਿਸਾਨ ਆਗੂਆਂ ਨਾਲ ਹੁਣ ਅਗਲੇ ਗੇੜ ਦੀ ਗੱਲਬਾਤ 9 ਦਸੰਬਰ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਵੀ 9 ਦਸੰਬਰ ਨੂੰ ਛੇਵੇਂ ਗੇੜ ਦੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਹਾ ਗਿਆ ਹੈ ਉਨ੍ਹਾਂ ਦੀਆਂ ਮੰਗਾਂ ‘ਤੇ ਸਰਕਾਰ ਵਿਚਾਰ ਕਰੇਗੀ..ਮੀਟਿੰਗ ਵਿਚ ਜਾਰੀ ਚਰਚਾ ਦੌਰਾਨ ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ ਗਏ। ਸਰਕਾਰ ਵੱਲੋਂ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ ਗਿਆ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਗਿਆ। ਕਿਸਾਨਾਂ ਵੱਲੋਂ ਮੀਟਿੰਗ ਵਿਚ ਸ਼ਾਮਲ ਆਗੂਆਂ ਨੇ ਸਪਸ਼ਟ ਕਿਹਾ ਕਿ ਇਸ ਮਾਮਲੇ ਵਿਚ ਕਾਫੀ ਚਰਚਾ ਹੋ ਗਈ ਹੈ,ਅਸੀਂ ਲਿਖਤ ਜਵਾਬ ਚਾਹੀਦਾ। ਮੀਟਿੰਗ ਲਈ ਵਿਗਿਆਨ ਭਵਨ ਆਉਣ ਵਾਲੇ ਕਿਸਾਨਾਂ ਦਾ ਪ੍ਰਤੀਨਿਧੀ ਮੰਡਲ ਆਪਣੇ ਨਾਲ ਖਾਣਾ ਲੈ ਕੇ ਆਏ
Post Views:
16