03DEC
ਕਿਸਾਨ ਧਰਨੇ ‘ਚ ਸ਼ਾਮਲ ਇੱਕ ਹੋਰ ਕਿਸਾਨ ਦੀ ਹੋਈ ਮੌਤ

ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਹਾਸਲ ਹੋਈ ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ ‘ਚ ਸ਼ਾਮਲ ਗੁਰਜੰਟ ਸਿੰਘ (60) ਪੁੱਤਰ ਰਾਮ ਸਿੰਘ ਬੀਤੇ ਕਲ ਅਚਾਨਕ ਬਿਮਾਰ ਹੋ ਗਿਆ। ਉਸ ਨੂੰ ਬਹਾਦਰਗੜ੍ਹ ਹਸਪਤਾਲ ‘ਚੋਂ ਅੱਜ ਪੀ. ਜੀ. ਆਈ. ਰੋਹਤਕ ਵਿਖੇ ਰੈਫ਼ਰ ਕਰ ਦਿਤਾ ਗਿਆ, ਜਿਥੇ ਕਿ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦਸਿਆ ਕਿ ਮ੍ਰਿਤਕ ਦੇ ਪਰਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, 1 ਜੀਅ ਨੂੰ ਨੌਕਰੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਤੋਂ ਬਾਅਦ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ।
Post Views:
63