PM Modi – 40 ਸਾਲਾਂ ਵਿੱਚ ਗ੍ਰੀਸ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਪੀਐਮ ਮੋਦੀ ਹੋਣਗੇ । ਇਸ ਤੋਂ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਤੰਬਰ 1983 ਵਿੱਚ ਗ੍ਰੀਸ ਦਾ ਦੌਰਾ ਕੀਤਾ ਸੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਿਸਬਰਗ ‘ਚ ਆਯੋਜਿਤ 15ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਗ੍ਰੀਸ ਦੇ ਇਕ ਦਿਨ ਦੇ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਸ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਇਲਾਵਾ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਭਾਈਚਾਰੇ ਅਤੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਨਾਲ ਵੀ ਮੁਲਾਕਾਤ ਕਰਨਗੇ।
ਗ੍ਰੀਸ ਦੀ ਆਪਣੀ ਯਾਤਰਾ ‘ਤੇ ਪ੍ਰਧਾਨ ਮੰਤਰੀ ਮੋਦੀ ਆਪਣੇ ਹਮਰੁਤਬਾ ਕਿਰੀਆਕੋਸ ਮਿਤਸੋਤਾਕਿਸ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਨੇਤਾਵਾਂ ਦੇ ਨਾਲ-ਨਾਲ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ।
ਪੀਐਮ ਮੋਦੀ 40 ਸਾਲਾਂ ਵਿੱਚ ਗ੍ਰੀਸ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਤੰਬਰ 1983 ਵਿੱਚ ਗ੍ਰੀਸ ਦਾ ਦੌਰਾ ਕੀਤਾ ਸੀ। ਗ੍ਰੀਸ ਲਈ ਰਵਾਨਾ ਹੋਣ ਤੋਂ ਪਹਿਲਾਂ, ਪੀਐਮ ਮੋਦੀ ਨੇ ਜੋਹਾਨਿਸਬਰਗ ਵਿੱਚ ਹੋਟਲ ਦੇ ਬਾਹਰ ਭਾਰਤੀ ਪ੍ਰਵਾਸੀਆਂ ਦਾ ਸਵਾਗਤ ਕੀਤਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Be part of Our Official Telegram Channel : –