ਕੈਨੇਡਾ ਦੇ ਵੱਖ-ਵੱਖ ਹਿੱਸਿਆਂ ‘ਚ ਕਿਸਾਨਾਂ ਦੇ ਹੱਕ ‘ਚ ਰੋਸ ਮੁਜ਼ਾਹਰਿਆਂ ਦਾ ਸਿਲਸਿਲਾ ਜਾਰੀ

0 minutes, 27 seconds Read

ਨਿਊਯਾਰਕ/ ਓਂਟਾਰੀੳ (ਰਾਜ ਗੋਗਨਾ): ਭਾਰਤ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹਿਮਾਇਤ ਦੇਣ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਰੋਸ ਮੁਜ਼ਾਹਰੇ ਚੱਲ ਰਹੇ ਹਨ। ਜੇਕਰ ਓਂਟਾਰੀੳ ਦੀ ਗੱਲ ਕੀਤੀ ਜਾਵੇ ਤਾਂ ਅੱਜ ਬਰੈਂਪਟਨ, ਟੋਰਾਂਟੋ ਹੈਮਿਲਟਨ, ਲੰਡਨ ਸਮੇਤ ਕਈ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਤੇ ਕਾਰ ਰੈਲੀਆਂ ਹੋਣ ਦੀਆਂ ਖ਼ਬਰਾਂ ਹਨ, ਜਿਸ ਵਿੱਚ ਲੋਕਾਂ ਦੀ ਹਾਜ਼ਰੀ ਭਰਵੀਂ ਰਹੀ ਹੈ। ਕੱਲ ਉਟਾਵਾ ਵਿਖੇ ਭਾਰਤੀ ਸਫਾਰਤਖਾਨੇ ਅੱਗੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ। ਇਸੇ ਤਰ੍ਹਾਂ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਮੁਜ਼ਾਹਰੇ ਵੀ ਲਗਾਤਾਰ ਹੋ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਇਹੋ ਜਿਹੇ ਹੀ ਰੋਸ ਮੁਜ਼ਾਹਰੇ ਹੋਰ ਕੀਤੇ ਜਾਣ ਦੀਆਂ ਵੀ ਖ਼ਬਰਾਂ ਹਨ। ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਲੋਕ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਹੱਲ ਹੋਵੇ ਤੇ ਕਿਸਾਨਾਂ ਨੂੰ ਇਨਸਾਫ ਮਿਲੇ।ਇਨ੍ਹਾਂ ਰੋਸ ਮੁਜ਼ਾਹਰਿਆਂ ਦੀ ਕੈਨੇਡਾ ਦੇ ਮੈਨ ਸਟਰੀਮ ਮੀਡੀਏ ਵਿੱਚ ਲਗਾਤਾਰ ਕਵਰੇਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹੋ ਜਿਹਾ ਹੀ ਮਾਹੌਲ ਅਮਰੀਕਾ ਵਿੱਚ ਵੀ ਹੈ ਜਿੱਥੇ ਵੀ ਪੰਜਾਬੀਆਂ ਦੀ ਗਿਣਤੀ ਚੰਗੀ ਹੈ ਉੱਥੋਂ ਹੀ ਇਹੋ ਜਿਹੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।

Comments

comments



Similar Posts

Leave a Reply

Your email address will not be published. Required fields are marked *