ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਡਟੇ ਹੋਏ ਹਨ। ਕਿਸਾਨਾਂ ਦੇ ਜੋਸ਼ ਨੂੰ ਵੇਖਦੇ ਹੋਏ ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਕੱਲ੍ਹ ਜੰਤਰ ਮੰਤਰ ਉਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਤੋਂ ਸਾਰੇ ਕਾਂਗਰਸੀ ਸੰਸਦ ਮੈਂਬਰ ਕੱਲ੍ਹ ਦਿੱਲੀ ਵਿਚ ਖੇਤੀ ਕਾਨੂੰਨਾਂ ਖਿਲਾਫ ਤੇ ਕਿਸਾਨ ਅੰਦੋਲਨ ਦੇ ਹੱਕ ਵਿਚ ਧਰਨਾ ਦੇਣਗੇ। ਦੱਸ ਦਈਏ ਕਿ ਕਿਸਾਨਾਂ ਨੇ ਪਿਛਲੇ 11 ਦਿਨਾਂ ਤੋਂ ਦਿੱਲੀ ਨੂੰ ਘੇਰਿਆ ਹੋਇਆ। ਉਧਰ ਕਿਸਾਨ ਜਥੇਬੰਦੀਆਂ ਨੇ ਸਿਆਸੀ ਧਿਰਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਤੋਂ ਵਰਜਿਆ ਹੋਇਆ ਹੈ।
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਕੋਈ ਵੀ ਸਿਆਸੀ ਆਗੂ ਆਪਣੇ ਪਾਰਟੀ ਝੰਡੇ ਨਾਲ ਧਰਨਿਆਂ ਵਿਚ ਸ਼ਾਮਲ ਨਹੀਂ ਹੋਵੇਗਾ। ਜਿਸ ਪਿੱਛੋਂ ਸਿਆਸੀ ਆਗੂਆਂ ਨੇ ਕਿਸਾਨ ਅੰਦੋਲਨ ਤੋਂ ਦੂਰੀ ਹੀ ਬਣਾਈ ਹੋਈ ਸੀ। ਹੁਣ ਕਾਂਗਰਸੀ ਸੰਸਦਾਂ ਨੇ ਐਲਾਨ ਕੀਤਾ ਹੈ ਕਿ ਉਹ ਦਿੱਲੀ ਦੇ ਜੰਤਰ ਮੰਤਰ ਵਿਚ ਧਰਨੇ ਦੇਣਗੇ।
Comments