ਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਦਿੱਲੀ ਚਲੋ’ ਮਾਰਚ ਤਹਿਤ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨ ਰਾਜਧਾਨੀ ਦੀਆਂ ਸਰਹੱਦਾਂ ‘ਤੇ ਡਟ ਗਏ ਹਨ। ਜਦੋਂਕਿ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਇਸ ਅੰਦੋਲਨ ਵਿਚ ਹਿੱਸਾ ਲੈਣ ਲਈ ਮੰਗਲਵਾਰ ਤੋਂ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਦੀ ਤਰਫੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਆਦਿ ਨੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ।
ਇਸ ਦੌਰਾਨ ਸਿੰਘੂ ਬਾਰਡਰ ‘ਤੇ ਡਟੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਾਜਾਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਨਹੀਂ ਕਰ ਸਕਦੇ। ਅਸੀਂ ਸਿਰਫ ਪੰਜਾਬ ਦੀਆਂ 30 ਜਥੇਬੰਦੀਆਂ ਨਾਲ ਮੀਟਿੰਗ ਕਰ ਸਕਦੇ ਹਾਂ। ਅਸੀਂ ਮੋਦੀ ਜੀ ਦੇ ਸ਼ਰਤਾਂ ਵਾਲੇ ਗੱਲਬਾਤ ਦੇ ਸੱਦੇ ਨੂੰ ਅਸਵੀਕਾਰ ਕਰ ਦਿੱਤਾ ਹੈ। ਅਸੀਂ ਗੱਲ਼ਬਾਤ ਲਈ ਨਹੀਂ ਜਾਵਾਂਗੇ।
ਦੱਸ ਦਈਏ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ, ਕਿਸਾਨ ਜਥੇਬੰਦੀਆਂ ਨੇ ਦਿੱਲੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ, ਨਾਲ ਹੀ ਕਿਹਾ ਹੈ ਕਿ ਜਦੋਂ ਤਕ ਸਾਡੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਅਸੀਂ ਦਿੱਲੀ ਨਹੀਂ ਛੱਡਾਂਗੇ। ਹਾਲਾਂਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।
ਇੰਨਾ ਹੀ ਨਹੀਂ, ਵਿਰੋਧੀ ਰਾਜਨੀਤਿਕ ਪਾਰਟੀਆਂ ਕਿਸਾਨ ਅੰਦੋਲਨ ਸੰਬੰਧੀ ਕੇਂਦਰ ਸਰਕਾਰ ਨੂੰ ਜ਼ੋਰਦਾਰ ਨਿਸ਼ਾਨਾ ਬਣਾ ਰਹੀਆਂ ਹਨ।
Comments