ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ (Amritsar district) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਮਾਨਾ ਵਾਲਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਦੋ ਭਰਾਵਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੁਟੇਰਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੀ ਲੱਤ ‘ਚ ਗੋਲ਼ੀ ਲੱਗੀ। ਦੂਜੇ ਪਾਸੇ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਲੁਟੇਰੇ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
The post ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲ਼ੀ ਮਾਰਕੇ ਕਤਲ appeared first on Chardikla Time TV.