ਅੱਜ ਉੱਤਰ ਪ੍ਰਦੇਸ਼ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

0 minutes, 6 seconds Read

ਲਖਨਊ: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਹੇਠ ‘ਭਾਰਤ ਜੋੜੋ ਯਾਤਰਾ’ (Bharat Jodo Yatra) ਨੌਂ ਦਿਨਾਂ ਦੀ ਸਰਦੀਆਂ ਦੀ ਛੁੱਟੀ ਤੋਂ ਬਾਅਦ ਅੱਜ ਤੋਂ ਉੱਤਰ ਪ੍ਰਦੇਸ਼ ਤੋਂ ਮੁੜ ਸ਼ੁਰੂ ਹੋਵੇਗੀ। ਰਾਹੁਲ ਗਾਂਧੀ ਗਾਜ਼ੀਆਬਾਦ ਦੇ ਲੋਨੀ ਤੋਂ ਉੱਤਰ ਪ੍ਰਦੇਸ਼ (Uttar Pradesh) ਵਿੱਚ ਸ਼ਾਮਲ ਹੋਣਗੇ। ਇਸ ਯਾਤਰਾ ‘ਚ ਰਾਹੁਲ ਗਾਂਧੀ ਦੇ ਨਾਲ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ।

ਸੂਤਰਾਂ ਮੁਤਾਬਕ ਇਸ ਯਾਤਰਾ ‘ਚ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi) ਵੀ ਸ਼ਾਮਲ ਹੋ ਸਕਦੀ ਹੈ। ਦੱਸ ਦੇਈਏ ਕਿ ਯਾਤਰਾ 110 ਦਿਨਾਂ ਤੋਂ ਵੱਧ ਅਤੇ 3,000 ਕਿਲੋਮੀਟਰ ਤੋਂ ਵੱਧ ਦੀ ਯਾਤਰਾ ਨੂੰ ਕਵਰ ਕਰ ਚੁੱਕੀ ਹੈ। ਯਾਤਰਾ ਦੱਖਣੀ ਰਾਜਾਂ ਤੋਂ ਸ਼ੁਰੂ ਹੋਈ ਅਤੇ ਬਰੇਕ ਤੋਂ ਪਹਿਲਾਂ ਰਾਜਸਥਾਨ ਅਤੇ ਦਿੱਲੀ ਤੱਕ ਗਈ। 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਹੁਣ ਤੱਕ ਤਾਮਿਲਨਾਡੂ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਨੂੰ ਕਵਰ ਕਰ ਚੁੱਕੀ ਹੈ। ਇਹ ਜੰਮੂ-ਕਸ਼ਮੀਰ ਵਿੱਚ ਖ਼ਤਮ ਹੋਵੇਗੀ।

The post ਅੱਜ ਉੱਤਰ ਪ੍ਰਦੇਸ਼ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’ appeared first on Chardikla Time TV.

Similar Posts

Leave a Reply

Your email address will not be published. Required fields are marked *