ਇੰਡੋਨੇਸ਼ੀਆ : ਇੰਡੋਨੇਸ਼ੀਆ (Indonesia) ਦੇ ਪੂਰਬੀ ਸੂਬੇ ਮਲੂਕੂ ‘ਚ ਬੁੱਧਵਾਰ ਸ਼ਾਮ ਨੂੰ ਭੂਚਾਲ (earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ। ਉਨ੍ਹਾਂ ਕਿਹਾ ਕਿ ਭੂਚਾਲ ਤੋਂ ਸੁਨਾਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਏਜੰਸੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਮਲੂਕੁ ਤੇਂਗਾਰਾ ਬਾਰਾਤ ਸੂਬੇ ਦੇ ਕੇਪੁਲੁਆਨ ਤਾਨਿੰਬਰ ਜ਼ਿਲ੍ਹੇ ਵਿੱਚ 2249 ਵਜੇ ਮਹਿਸੂਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਿਲ੍ਹੇ ਦੇ ਉੱਤਰ-ਪੱਛਮ ‘ਚ 203 ਕਿਲੋਮੀਟਰ ਦੀ ਦੂਰੀ ‘ਤੇ ਅਤੇ ਸਮੁੰਦਰ ਦੇ ਹੇਠਾਂ 221 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਉਨ੍ਹਾਂ ਕਿਹਾ ਕਿ ਭੂਚਾਲ ਕਾਰਨ ਸੁਨਾਮੀ ਦੀ ਕੋਈ ਸੰਭਾਵਨਾ ਨਹੀਂ ਹੈ।
The post ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ appeared first on Time Tv.