ਕਾਊਂਟਰ ਇੰਟੇਲ ਪਠਾਨਕੋਟ ਨੂੰ ਮਿਲੀ ਵੱਡੀ ਕਾਮਯਾਬੀ

0 minutes, 3 seconds Read

ਪਠਾਨਕੋਟ: ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੇਲ ਪਠਾਨਕੋਟ (Counter Intel Pathankot) ਨੇ 2 ਸਮੱਗਲਰਾਂ ਨੂੰ 10 ਕਿਲੋ ਹੈਰੋਇਨ ਸਮੇਤ 2 ਪਿਸਤੌਲਾਂ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਆਪਰੇਟਿਵ ਦੇ ਸੰਪਰਕ ‘ਚ ਸਨ, ਜਿਸ ਨੇ ਖੇਪ ਨੂੰ ਵਾੜ ਰਾਹੀਂ ਭਾਰਤ ‘ਚ ਪਹੁੰਚਾਇਆ ਸੀ। ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

The post ਕਾਊਂਟਰ ਇੰਟੇਲ ਪਠਾਨਕੋਟ ਨੂੰ ਮਿਲੀ ਵੱਡੀ ਕਾਮਯਾਬੀ appeared first on Chardikla Time TV.

Similar Posts

Leave a Reply

Your email address will not be published. Required fields are marked *