ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ 36 ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਲਿਖਿਆ ਪੱਤਰ

0 minutes, 2 seconds Read

ਬ੍ਰਿਟਿਸ਼ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਭਾਰਤ ਦੇ ਨਾਲ – ਨਾਲ ਹੁਣ ਵਿਦੇਸ਼ੀ ਵੀ ਕਿਸਾਨਾਂ ਦੇ ਸਮਰਥਨ ‘ਚ ਉੱਤਰ ਆਏ ਹਨ। ਦਰਅਸਲ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਬ੍ਰਿਟੇਨ ਦੇ 36 ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਲੇਬਰ ਪਾਰਟੀ ਦੇ ਸੰਸਦ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ‘ਚ ਰਾਸ਼ਟਰ ਮੰਡਲ ਸਕੱਤਰ ਡੋਮੀਨਿਕ ਰਾਬ ਨੂੰ ਇੱਕ ਪੱਤਰ ਲਿਖਿਆ ਹੈ। ਸੰਸਦ ਮੈਂਬਰਾਂ ਦੇ ਗੁੱਟ ਨੇ ਡੋਮੀਨਿਕ ਰਾਬ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਸਿੱਖ ਕਿਸਾਨਾਂ ਦੇ ਸਮਰਥਨ ਵਿਦੇਸ਼ ਅਤੇ ਰਾਸ਼ਟਰਮੰਡਲ ਲਾਗੂਕਰਤਾ ਦੇ ਜ਼ਰੀਏ ਭਾਰਤ ਸਰਕਾਰ ਨਾਲ ਗੱਲਬਾਤ ਕਰਨ।

ਪੰਜਾਬ ‘ਚ ਘਰੇ ਬੈਠੀਆਂ ਬੀਬੀਆਂ ਨੇ ਕਰਤਾ ਵੱਡਾ ਐਲਾਨ, ਧਰਨੇ ‘ਤੇ ਬੈਠੇ ਕਿਸਾਨ ਹੋਏ ਖੁਸ਼, ਸੁਣਕੇ ਮੋਦੀ ਹੋਇਆ ਹੈਰਾਨ !

ਦੱਸ ਦਈਏ ਕਿ ਪਿਛਲੇ 10 ਦਿਨ ਤੋਂ ਰਾਸ਼ਟਰੀ ਰਾਜਧਾਨੀ ‘ਚ ਚੱਲ ਰਹੇ ਇਸ ਅੰਦੋਲਨ ਦੀ ਸਫਲਤਾ ਨੂੰ ਦੇਖਦੇ ਹੋਏ ਹੋਰ ਰਾਜਾਂ ‘ਚ ਵੀ ਅੰਦੋਲਨ ਸ਼ੁਰੂ ਹੋ ਗਿਆ ਹੈ ਜਾਂ ਰਾਜਾਂ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ। ਬਿਹਾਰ ‘ਚ ਰਾਸ਼ਟਰੀ ਜਨਤਾ ਦਲ ਨੇ ਅੱਜ ਤੋਂ ਧਰਨਾ ਪ੍ਰਦਰਸ਼ਨ ਕਰਨ ਦੀ ਘੋਸ਼ਣਾ ਕੀਤੀ ਹੈ। ਭਾਰਤ ਦੀ ਕੰਮਿਊਨਿਸਟ ਪਾਰਟੀ ਨੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ।

ਆਹ ਦੇਖ ਲਓ ਕਿਸਾਨਾਂ ਦਾ ਜਿਗਰਾ,ਪੈਟਰੋਲ ਪੰਪ ‘ਤੇ ਲਾਤਾ ਡੀਜ਼ਲ ਦਾ ਲੰਗਰ, ਮਿਲੇਗਾ ਮੁਫ਼ਤ, ਟਰੈਕਟਰਾਂ ਦੀ ਲੱਗੀ ਭੀੜ

ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਦੀ ਹੀ ਜਾ ਰਹੀ ਹੈ ਅਤੇ ਉਹ ਰਾਸ਼ਟਰੀ ਰਾਜਧਾਨੀ ਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਦੀ ਧਮਕੀ ਵੀ ਦੇ ਰਹੇ ਹਨ। ਇਸ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਕਈ ਹੋਰ ਰਾਜਾਂ ਤੋਂ ਅੰਦੋਲਨਕਾਰੀ ਕਿਸਾਨਾਂ ਨੂੰ ਖਾਣ ਪੀਣ ਦੀਆਂ ਵਸਤਾਂ ਦੀ ਭਰਪੂਰ ਮਦਦ ਕੀਤੀ ਜਾ ਰਹੀ ਹੈ। ਇਸ ਅੰਦੋਲਨ ਨੂੰ ਟ੍ਰੇਡ ਯੂਨੀਅਨ ਸੰਗਠਨਾਂ, ਟਰਾਂਸਪੋਰਟ ਯੂਨੀਅਨਾਂ ਅਤੇ ਕੁਝ ਹੋਰ ਲੋਕਾਂ ਦਾ ਵੀ ਸਮਰਥਨ ਮਿਲ ਰਿਹਾ ਹੈ।

The post ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ 36 ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਲਿਖਿਆ ਪੱਤਰ appeared first on D5 News.

Similar Posts

Leave a Reply

Your email address will not be published. Required fields are marked *