ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਤਾਜਪੁਰ ਰੋਡ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਦਾ ਪਰਦਾਫਾਸ਼ ਕਰਦੇ ਹੋਏ 15 ਮੋਬਾਈਲਾਂ ਅਤੇ 10 ਬੀੜੀਆਂ ਬਰਾਮਦ ਕਰਕੇ ਪੁਲਿਸ ਨੇ ਜੇਲ੍ਹ ਐਕਟ ਦੀ ਧਾਰਾ ਤਹਿਤ 16 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਕਾਰਵਾਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ, ਹਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਪੁਲਿਸ ਤਫ਼ਤੀਸ਼ੀ ਅਫ਼ਸਰ ਰਜਿੰਦਰ ਸਿੰਘ, ਗੁਰਦਿਆਲ ਸਿੰਘ, ਮੇਵਾ ਸਿੰਘ ਨੇ ਦੱਸਿਆ ਕਿ ਹਵਾਲਾਤੀ ਬੰਨੀ ਚੋਪੜਾ, ਸੋਨੂੰ ਕੁਮਾਰ ਲਵਲੀ, ਜਤਿੰਦਰ ਕੁਮਾਰ ਪੱਪੀ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਮੰਨੀ ਭਗਤ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਕਾਸ਼ਦੀਪ, ਸੁਖਵਿੰਦਰ ਸਿੰਘ, ਅਰੁਣ ਕੁਮਾਰ, ਗੋਪਾਲ, ਮਨਦੀਪ ਸਿੰਘ, ਕਮਲਜੀਤ ਸਿੰਘ ਤੋਂ ਮੋਬਾਈਲ ਅਤੇ ਮਨੀਸ਼ ਕੁਮਾਰ ਕੋਲੋਂ 10 ਬੀੜੀਆਂ ਬਰਾਮਦ ਕੀਤੀਆਂ ਗਈਆਂ ਹਨ।
The post ਕੇਂਦਰੀ ਜੇਲ੍ਹ ਅਧਿਕਾਰੀਆਂ ਦੀ ਸੁਰੱਖਿਆ ਦਾ ਪਰਦਾਫਾਸ਼ appeared first on Chardikla Time TV.