ਕਪੂਰਥਲਾ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ (mobile phones) ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਦੇ ਬਾਵਜੂਦ ਸਰਕਾਰ ਇਸ ਮੁੱਦੇ ‘ਤੇ ਗੰਭੀਰ ਨਜ਼ਰ ਨਹੀਂ ਆ ਰਹੀ। ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਵੱਧ ਸਖ਼ਤੀ ਕੀਤੀ ਗਈ ਹੈ, ਪਰ ਇਨ੍ਹਾਂ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ੍ਹ ਜਾਂਦੀ ਹੈ ਜਦੋਂ ਜੇਲ੍ਹਾਂ ਵਿੱਚੋਂ ਇਸ ਤਰ੍ਹਾਂ ਮੋਬਾਈਲ ਫ਼ੋਨ ਬਰਾਮਦ ਹੁੰਦੇ ਹਨ। ਅੱਜ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਹਾਲਾਂਕਿ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਕਪੂਰਥਲਾ ਕੇਂਦਰੀ ਜੇਲ੍ਹ (Central Jail Kapurthala) ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ, 1 ਸਿਮ ਕਾਰਡ, 2 ਬੈਟਰੀਆਂ ਅਤੇ 1 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜਿਸ ਦੇ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਦੋਸ਼ੀਆਂ ਖ਼ਿਲਾਫ਼ 52-ਏ ਜੇਲ ਐਕਟ ਤਹਿਤ 3 ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
The post ਕੇਂਦਰੀ ਜੇਲ੍ਹ ਕਪੂਰਥਲਾ ‘ਚੋਂ ਨਸ਼ੀਲੇ ਪਦਾਰਥ, 2 ਮੋਬਾਈਲ ਤੇ ਹੋਰ ਸਾਮਾਨ ਬਰਾਮਦ appeared first on Chardikla Time TV.