ਫਰੀਦਕੋਟ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ (mobile phones) ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਫਰੀਦਕੋਟ (Faridkot) ਦੀ ਕੇਂਦਰੀ ਮਾਡਰਨ ਜੇਲ੍ਹ (Central Modern Jail) ਵਿੱਚ ਬੰਦ ਪਏ 12 ਪੈਕਟ ਬਰਾਮਦ ਕੀਤੇ ਗਏ। ਜਿਨ੍ਹਾਂ ਵਿੱਚੋਂ 7 ਮੋਬਾਈਲ, 2 ਚਾਰਜਰ, 3 ਡਾਟਾ ਕੇਬਲ ਅਤੇ ਇੱਕ ਬੈਟਰੀ ਬਰਾਮਦ ਕੀਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
The post ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ‘ਚੋਂ ਅੱਜ ਫਿਰ ਮੋਬਾਈਲ ਫੋਨ ਹੋਏ ਬਰਾਮਦ appeared first on Chardikla Time TV.