ਲੁਧਿਆਣਾ : ਕੇਂਦਰ ਦੀ ਮੋਦੀ ਸਰਕਾਰ (Modi government) ਨੇ ਕੋਰੋਨਾ ਦੇ ਸਮੇਂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (Pradhan Mantri Garib Kalyan Anna Yojana) ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।
ਕੇਂਦਰੀ ਮੰਤਰਾਲੇ ਵੱਲੋਂ ਜਾਰੀ ਪੱਤਰ ਤੋਂ ਬਾਅਦ ਹਰਕਤ ’ਚ ਆਏ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਰਾਸ਼ਨ ਡਿਪੂਆਂ ’ਤੇ ਪਈ ਬਕਾਇਆ ਕਣਕ ਲਾਭਪਾਤਰੀ ਪਰਿਵਾਰਾਂ ਤੱਕ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਛੇੜ ਦਿੱਤੀ ਹੈ ਤਾਂ ਕਿ ਕੋਈ ਵੀ ਪਰਿਵਾਰ ਸਰਕਾਰ ਦੀ ਵਡਮੁੱਲੀ ਯੋਜਨਾ ਤੋਂ ਵਾਂਝਾ ਨਾ ਰਹੇ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਚੱਲ ਰਹੀ ‘ਨੈਸ਼ਨਲ ਫੂਡ ਸਕਿਓਰਿਟੀ ਐਕਟ ਯੋਜਨਾ’ ਤਹਿਤ ਕਾਰਡਧਾਰੀਆਂ ’ਚ ਵੰਡੀ ਜਾ ਰਹੀ 2 ਰੁ. ਕਿੱਲੋ ਵਾਲੀ ਕਣਕ ਬਿਲਕੁਲ ਮੁਫਤ ਦੇਣ ਦੇ ਸਾਂਚੇ ’ਚ ਢਾਲਿਆ ਹੈ।
ਪ੍ਰਾਪਤ ਅੰਕੜਿਆਂ ਮੁਤਾਬਕ ਮੋਦੀ ਸਰਕਾਰ ਵੱਲੋਂ ਅਪ੍ਰੈਲ 2010 ’ਚ ਸ਼ੁਰੂ ਕੀਤੀ ਗਈ ਯੋਜਨਾ ਦਾ ਲਾਭ 82 ਕਰੋੜ ਪਰਿਵਾਰਾਂ ਨੂੰ ਦਿੱਤਾ ਗਿਆ ਹੈ, ਜਿਸ ’ਚ ਸਰਕਾਰ ਵੱਲੋਂ 7 ਵੱਖ-ਵੱਖ ਫੇਸਾਂ ’ਚ 28 ਮਹੀਨਿਆਂ ਤੱਕ ਚਲਾਈ ਗਈ ਯੋਜਨਾ ’ਚ ਲਾਭਪਾਤਰ ਪਰਿਵਾਰਾਂ ਨੂੰ ਕੁੱਲ 1121 ਲੱਖ ਮੀਟ੍ਰਿਕ ਟਨ ਅਨਾਜ ਵੰਡਿਆ ਗਿਆ ਹੈ, ਜਿਸ ਦੇ ਬਦਲੇ ਸਰਕਾਰ ’ਤੇ 3.91 ਲੱਖ ਕਰੋੜ ਰੁ. ਦਾ ਆਰਥਿਕ ਬੋਝ ਪਿਆ ਹੈ। ਯਾਦ ਰਹੇ ਕਿ ਸਰਕਾਰ ਵੱਲੋਂ ਰਾਸ਼ਨ ਕਾਰਡ ’ਚ ਦਰਜ ਹਰ ਮੈਂਬਰ ਨੂੰ ਹਰ ਮਹੀਨੇ 5 ਕਿੱਲੋ ਦੇ ਹਿਸਾਬ ਨਾਲ ਮੁਫਤ ਰਾਸ਼ਨ ਦਿੱਤਾ ਜਾਂਦਾ ਰਿਹਾ ਹੈ।
The post ਕੇਂਦਰ ਸਰਕਾਰ ਨੇ ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਦਿੱਤਾ ਕਰਾਰਾ ਝਟਕਾ appeared first on Chardikla Time TV.