ਟੋਰੰਟੋ – ਭਾਰਤ ਵਿਚ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਅੰਦੋਲਨ ਦੀ ਗੂੰਜ ਨੂੰ ਕੈਨੇਡਾ ‘ਚ ਵੀ ਸੁਣਾਈ ਦੇ ਰਹੀ ਹੈ। ਇਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਇਸ ਪ੍ਰਦਰਸ਼ਨ ਖਿਲਾਫ ਪੁਲਿਸ ਬਲ ਦਾ ਇਸਤੇਮਾਲ ‘ਤੇ ਭਾਰਤ ਸਰਕਾਰ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ‘ਚ ਹਾਲਾਤ ਚਿੰਤਾਜਨਕ ਹਨ। ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਕਰੇਗਾ।
The post ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਅੰਦੋਲਨ ‘ਤੇ ਕੀਤੀ ਗੱਲਬਾਤ appeared first on Chardikla Time Tv.