ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪ੍ਰਤੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਦੇ ਅਧਿਕਾਰ ਦੀ ਰੱਖਿਆ ਲਈ ਕੈਨੇਡਾ ਹਮੇਸ਼ਾ ਤੁਹਾਡੇ ਨਾਲ ਖੜਾ ਰਹੇਗਾ। ਇਸ ‘ਚ ਭਾਰਤ ਨੇ ਕੈਨੇਡਾ ਦੇ ਪ੍ਰਧਾਨਮੰਤਰੀ ਨੂੰ ਇਸ ਮਾਮਲੇ ‘ਚ ਦਖਲ ਨਾ ਦੇਣ ਦੀ ਨਸੀਹਤ ਦਿੱਤੀ ਹੈ।
🔴LIVE || ਖੇਤੀ ਕਾਨੂੰਨ ਹੋਣਗੇ ਰੱਦ? ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਝਟਕਾ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਟਰੂਡੋ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤੀ ਕਿਸਾਨਾਂ ਨਾਲ ਸਬੰਧਿਤ ਕੈਨੇਡਾ ਦੇ ਨੇਤਾਵਾਂ ਦੀਆਂ ਟਿੱਪਣੀਆਂ ਦੇਖੀਆ ਜੋ ਗਲਤ ਸੂਚਨਾ ‘ਤੇ ਆਧਾਰਿਤ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਬੇਵਜਾਹ ਅਤੇ ਬੇਕਾਰ ਹਨ। ਸ਼੍ਰੀਵਾਸਤਵ ਨੇ ਟਰੂਡੋ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਿਆਸਤੀ ਪੱਧਰ ਦੀ ਗੱਲਬਾਤ ਨੂੰ ਰਾਜਨੀਤਿਕ ਮਕਸਦ ਨਾਲ ਗਲਤ ਤਰੀਕੇ ਨਾਲ ਪੇਸ਼ ਨਹੀਂ ਕਰਨਾ ਚਾਹੀਦਾ।
BREAKING-ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਦਿੱਲੀ ਤੋਂ ਆਈ ਵੱਡੀ ਖ਼ਬਰ
ਟਰੂਡੋ ਨੇ ਜਤਾਈ ਸੀ ਚਿੰਤਾ
ਦਰਅਸਲ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਇੱਕ ਆਨਲਾਈਨ ਪ੍ਰੋਗਰਾਮ ਦੇ ਦੌਰਾਨ ਕੈਨੇਡਾ ‘ਚ ਭਾਰਤੀ ਸਮੁਦਾਏ ਨੂੰ ਸੰਬੋਧਿਤ ਕਰਦੇ ਹੋਏ ਟਰੂਡੋ ਨੇ ਕਿਹਾ ਕਿ ਜੇਕਰ ਉਹ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਬਾਰੇ ‘ਚ ਭਾਰਤ ਤੋਂ ਆਉਣ ਵਾਲੀਆਂ ਖਬਰਾਂ ਨੂੰ ਨਜ਼ਰਅੰਦਾਜ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਅਸੀਂ ਪਰਿਵਾਰ ਅਤੇ ਦੋਸਤਾਂ ਨੂੰ ਲੈ ਕੇ ਪ੍ਰੇਸ਼ਾਨ ਹਾਂ। ਸਾਨੂੰ ਪਤਾ ਹੈ ਕਿ ਇਹ ਕਈ ਲੋਕਾਂ ਲਈ ਸੱਚਾਈ ਹੈ।
The post ਕੈਨੇਡਾ ਦੇ PM ਟਰੂਡੋ ਨੂੰ ਭਾਰਤ ਦਾ ਜਵਾਬ – ‘ਸਾਡੇ ਮਾਮਲਿਆਂ ‘ਚ ਦਖਲ ਦੇਣ ਦੀ ਕੋਸ਼ਿਸ਼ ਨਾ ਕਰੋ’ appeared first on D5 News.