ਚੰਡੀਗੜ੍ਹ: ਹਰਿਆਣਾ ਦੇ ਖੇਡ ਰਾਜ ਮੰਤਰੀ ਸੰਦੀਪ ਸਿੰਘ (Haryana Sports Minister Sandeep Singh) ‘ਤੇ ਚੰਡੀਗੜ੍ਹ ਪੁਲਿਸ (Chandigarh Police) ਨੇ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਹੈ। ਮਹਿਲਾ ਕੋਚ ਨੇ ਸੰਦੀਪ ਸਿੰਘ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ।
ਇਸ ਦੇ ਨਾਲ ਹੀ ਐਫ.ਆਈ.ਆਰ ਤੋਂ ਬਾਅਦ ਖੇਡ ਮੰਤਰੀ ਸੰਦੀਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਮੈਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ, ਸਿਰਫ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌਂਪਿਆ ਹੈ। ਸੰਦੀਪ ਸਿੰਘ ਨੇ ਕਿਹਾ ਕਿ ਮੇਰੇ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਜਾਂਚ ਰਿਪੋਰਟ ਆਉਣ ਤੱਕ ਮੈਂ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ। ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
The post ਖੇਡ ਮੰਤਰੀ ਸੰਦੀਪ ਸਿੰਘ ਨੇ ਮੁੱਖ ਮੰਤਰੀ ਨੂੰ ਸੌਂਪਿਆ ਆਪਣਾ ਖੇਡ ਵਿਭਾਗ appeared first on Chardikla Time TV.