ਉਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਨਰਿੰਦਰ ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਭਾਰਤੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਸਮਰਥਨ ‘ਚ ਉੱਤਰ ਆਏ ਹਨ। ਇਨ੍ਹਾਂ ਕਾਨੂੰਨਾਂ ਦੇ ਖਿਲਾਫ ਆਵਾਜ਼ ਚੁੱਕਣ ਵਾਲੇ ਜਸਟਿਨ ਟਰੂਡੋ ਪਹਿਲੇ ਅੰਤਰਰਾਸ਼ਟਰੀ ਮੁਖੀ ਵੀ ਬਣ ਗਏ ਹਨ। ਟਰੂਡੋ ਨੇ ਇਹ ਗੱਲ ਕੈਨੇਡਾ ਦੇ ਨਾਗਰਿਕਾਂ, ਖ਼ਾਸਕਰ ਸਿੱਖ ਧਰਮ ਦੇ ਲੋਕਾਂ ਨੂੰ ਗੁਰਪੁਰਬ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦੇਣ ਲਈ ਜਾਰੀ ਇਕ ਵੀਡੀਓ ਵਿਚ ਕਹੀ।
ਬਜ਼ੁਰਗ ਕਿਸਾਨ ਨੇ ਦਿੱਲੀ ਵੱਲ ਮੂੰਹ ਕਰ ਮਾਰੀ ਬੜ੍ਹਕ, ਨੌਜਵਾਨਾਂ ਦਾ ਵਧਾਤਾ ਹੌਂਸਲਾ, ਕਿਸਾਨਾਂ ਦਾ ਦੁਗਣਾ ਹੋਇਆ ਜੋਸ਼
ਇਸ ਵੀਡੀਓ ਵਿਚ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਾਲਾਤ ਚਿੰਤਾਜਨਕ ਹਨ। ਟਰੂਡੋ ਨੇ ਕਿਹਾ,”ਅਸੀਂ ਪਰਿਵਾਰ ਅਤੇ ਦੋਸਤਾਂ ਨੂੰ ਲੈਕੇ ਪਰੇਸ਼ਾਨ ਹਾਂ। ਸਾਨੂੰ ਪਤਾ ਹੈ ਕਿ ਇਹ ਕਈ ਲੋਕਾਂ ਦੇ ਲਈ ਸੱਚਾਈ ਹੈ।” ਅੰਦੋਲਨ ਨਾਲ ਸਮਰਥਨ ਜ਼ਾਹਰ ਕਰਦਿਆਂ ਟਰੂਡੋ ਨੇ ਅੱਗੇ ਕਿਹਾ,”ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਬਚਾਅ ਕਰੇਗਾ। ਅਸੀਂ ਗੱਲਬਾਤ ਵਿਚ ਵਿਸ਼ਵਾਸ ਕਰਦੇ ਹਾਂ। ਅਸੀਂ ਭਾਰਤੀ ਪ੍ਰਸ਼ਾਸਨ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਰੱਖੀਆਂ ਹਨ। ਇਹ ਸਮਾਂ ਸਾਰਿਆਂ ਦੇ ਨਾਲ ਆਉਣ ਦਾ ਹੈ।”
ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰਾਸ਼ਟਰੀ ਰਾਜਧਾਨੀ ਆ ਰਹੇ ਕਿਸਾਨਾਂ ਦੇ ਸ਼ਾਂਤੀਪੂਰਨ ਮਾਰਚ ਨੂੰ ਰੋਕਣ ਲਈ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ ਬੌਛਾਰਾਂ ਛੱਡਣ ਵਰਗੀ ਬੇਰਹਿਮੀ ਨੇ ਕੈਨੇਡਾ ‘ਚ ਰਹਿ ਰਹੇ ਪਰਵਾਸੀ ਭਾਰਤੀਆਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਇੱਕ ਖੁੱਲ੍ਹੀ ਗੱਲਬਾਤ ਕਰਨ ਨੂੰ ਕਿਹਾ ਕਿਉਂਕਿ ਇਹ ਮਾਮਲਾ ਉਨ੍ਹਾਂ ਦੇ ਪੇਸ਼ੇ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਕਿਸਾਨਾਂ ਦੇ ਸਮਰਥਨ ‘ਚ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਕਿਹਾ ਸੀ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਦੇ ਨਾਲ ਕਰੂਰ ਹੋਣ ਦੀਆਂ ਖਬਰਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਸਨ।
The post ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕੈਨੇਡਾ ਨੇ ਵੀ ਚੁੱਕੀ ਆਵਾਜ਼, PM ਟਰੂਡੋ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ appeared first on D5 News.