ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੀ ਸਪੈਸ਼ਲ ਸਟੇਟ ਸੈੱਲ ਪੁਲਿਸ (Special State Cell Police) ਨੇ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜੱਗੂ ਭਗਵਾਨਪੁਰੀਆ ਖ਼ਿਲਾਫ਼ ਜਾਅਲੀ ਪਾਸਪੋਰਟ ਬਣਾ ਕੇ ਬਾਹਰ ਭੇਜਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ 26 ਦਸੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ, ਜੋ ਅੱਜ ਖ਼ਤਮ ਹੋ ਗਿਆ। ਜਿਸ ਕਾਰਨ ਉਸ ਨੂੰ ਸਪੈਸ਼ਲ ਸਟੇਟ ਸੈੱਲ ਦੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 2 ਜਨਵਰੀ 2023 ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਸ ਮੌਕੇ ਐਸਐਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਜਾਅਲੀ ਪਾਸਪੋਰਟ ਬਣਾ ਕੇ ਆਪਣੇ ਸਾਥੀਆਂ ਨੂੰ ਵਿਦੇਸ਼ ਭੇਜਦਾ ਸੀ। ਜਿਸ ਕਾਰਨ ਉਸ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਤਾ ਲੱਗਾ ਹੈ ਕਿ ਉਹ ਆਪਣੇ ਕਈ ਸਾਥੀਆਂ ਨੂੰ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜ ਚੁੱਕਾ ਹੈ ਅਤੇ ਕਈਆਂ ਨੂੰ ਭੇਜਣਾ ਬਾਕੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਆਪਣੇ ਸਾਥੀਆਂ ਨੂੰ ਵਿਦੇਸ਼ ਕਿਉਂ ਭੇਜ ਰਿਹਾ ਹੈ। ਉਸ ਦੇ ਵਿਦੇਸ਼ ਗਏ ਸਾਥੀਆਂ ਦਾ ਵੀ ਪਤਾ ਲਗਾਇਆ ਜਾਵੇਗਾ ਅਤੇ ਜੇਕਰ ਸੰਭਵ ਹੋਇਆ ਤਾਂ ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇਗਾ।
The post ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ‘ਤੇ appeared first on Chardikla Time TV.