ਅੰਮ੍ਰਿਤਸਰ : ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala murder case) ਵਿੱਚ ਸ਼ਾਮਲ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜੱਗੂ ਭਗਵਾਨਪੁਰੀਆ ਦਾ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਰਿਮਾਂਡ ਨਹੀਂ ਮੰਗਿਆ ਹੈ।
ਦੱਸ ਦੇਈਏ ਕਿ 22 ਦਸੰਬਰ ਨੂੰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਤੋਂ ਲਿਆਂਦਾ ਸੀ। ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਕੋਰਟ ਪੇਸ਼ੀ ਦੌਰਾਨ ਪਹਿਲਾਂ 6 ਦਿਨ ਫਿਰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਹੁਣ ਪੁਲਿਸ ਨੇ ਕੋਈ ਸਬੂਤ ਨਾ ਹੋਣ ਕਾਰਨ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਜਾਅਲੀ ਪਾਸਪੋਰਟ ਬਣਾ ਕੇ ਲੋਕਾਂ ਨੂੰ ਬਾਹਰ ਭੇਜਣ ਦਾ ਦੋਸ਼ ਹੈ। ਜੱਗੂ ਨੇ ਆਪਣੇ ਕਈ ਸਾਥੀਆਂ ਨੂੰ ਫਰਜ਼ੀ ਪਾਸਪੋਰਟਾਂ ਦੇ ਆਧਾਰ ‘ਤੇ ਵਿਦੇਸ਼ ਭੇਜਿਆ ਸੀ।
The post ਗੈਂਗਸਟਰ ਜੱਗੂ ਭਗਵਾਨਪੁਰੀਆ ਇੱਕ ਵਾਰ ਫਿਰ ਅਦਾਲਤ ‘ਚ ਪੇਸ਼, ਸੁਣਾਇਆ ਇਹ ਫ਼ੈਸਲਾ appeared first on Chardikla Time TV.