ਲੁਧਿਆਣਾ : ਲੁਧਿਆਣਾ (Ludhiana) ਦੇ ਸ਼ੇਰਪੁਰ ‘ਚ ਰਾਤ ਦੀ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਦਾ ਕੁਝ ਬਦਮਾਸ਼ਾਂ ਵਲੋਂ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਮ੍ਰਿਤਕ ਨੌਜਵਾਨ ਦੇ ਸਿਰ ‘ਤੇ ਭਾਰੀ ਵਸਤੂ ਨਾਲ ਵਾਰ ਕੀਤੇ। ਇਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਵਾਸੀ ਸ਼ੇਰਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਇੱਕ ਸਟੀਲ ਫੈਕਟਰੀ ਵਿੱਚ ਕੰਮ ਕਰਦਾ ਸੀ। ਡਿਊਟੀ ਖਤਮ ਹੋਣ ਤੋਂ ਬਾਅਦ ਜਦੋਂ ਉਹ ਘਰ ਨਹੀਂ ਪਹੁੰਚਿਆ ਤਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਸ਼ੇਰਪੁਰ ਦੇ ਇਕ ਖਾਲੀ ਪਲਾਟ ‘ਚੋਂ ਵਿਕਾਸ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ। ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ‘ਤੇ ਪਹੁੰਚੇ ਡੀ.ਸੀ.ਪੀ ਤੁਸ਼ਾਰ ਗੁਪਤਾ ਨੇ ਲੋਕਾਂ ਨੂੰ ਸ਼ਾਂਤ ਕੀਤਾ।
The post ਡਿਊਟੀ ਤੋਂ ਪਰਤ ਰਹੇ ਨੌਜਵਾਨ ਦਾ ਕਤਲ, ਲੋਕਾਂ ਨੇ ਪੁਲਿਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ appeared first on Chardikla Time TV.