ਦਿੱਲੀ : ਦਿੱਲੀ (Delhi) ਦੇ ਗ੍ਰੇਟਰ ਕੈਲਾਸ਼ ਇਲਾਕੇ (Greater Kailash area) ਦੇ ਇੱਕ ਨਰਸਿੰਗ ਹੋਮ ਵਿੱਚ ਅੱਜ ਸਵੇਰੇ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਐਤਵਾਰ ਸਵੇਰੇ 5:15 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਤੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਛੇ ਲੋਕਾਂ ਨੂੰ ਮੌਕੇ ਤੋਂ ਬਚਾ ਲਿਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਇਆ।
ਅੱਗ ਗ੍ਰੇਟਰ ਕੈਲਾਸ਼ 2 ਦੇ ਈ-ਬਲੌਗ ਵਿੱਚ ਸਥਿਤ ਇੱਕ ਸੀਨੀਅਰ ਸਿਟੀਜ਼ਨ ਕੇਅਰ ਹੋਮ ਵਿੱਚ ਅੱਗ ਲੱਗ ਗਈ, ਜਿੱਥੇ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਕੀਤੀ ਜਾਂਦੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਤੋਂ ਪਹਿਲਾਂ 17 ਦਸੰਬਰ ਦੀ ਸਵੇਰ ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ-1 ਸਥਿਤ ਫੀਨਿਕਸ ਹਸਪਤਾਲ ‘ਚ ਅੱਗ ਲੱਗ ਗਈ ਸੀ।
The post ਦਿੱਲੀ: ਗ੍ਰੇਟਰ ਕੈਲਾਸ਼-2 ਸਥਿਤ ਨਰਸਿੰਗ ਹੋਮ ‘ਚ ਲੱਗੀ ਅੱਗ, ਦੋ ਲੋਕਾਂ ਦੀ ਮੌਤ appeared first on Chardikla Time TV.