ਨਵੀਂ ਦਿੱਲੀ: ਦਿੱਲੀ-ਐਨਸੀਆਰ (Delhi-NCR) ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਉਸ ਸਮੇਂ ਮਹਿਸੂਸ ਕੀਤੇ ਗਏ ਜਦੋਂ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਦੀ ਡੂੰਘਾਈ ‘ਤੇ ਹਰਿਆਣਾ ਦੇ ਝੱਜਰ ‘ਚ ਸੀ। ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਿਛਲੇ ਕੁਝ ਮਹੀਨਿਆਂ ‘ਚ ਦਿੱਲੀ-ਐੱਨ.ਸੀ.ਆਰ. ਦੇ ਖੇਤਰਾਂ ‘ਚ ਕਈ ਵਾਰ ਭੂਚਾਲ ਦੇ ਝਟਕੇ ਆ ਚੁੱਕੇ ਹਨ।
ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਭੂਚਾਲ ਦੇਰ ਰਾਤ ਕਰੀਬ 1.19 ਵਜੇ ਆਇਆ। ਠੀਕ ਇੱਕ ਦਿਨ ਪਹਿਲਾਂ ਯਾਨੀ 31 ਦਸੰਬਰ ਨੂੰ ਸਵੇਰੇ 5.51 ਵਜੇ ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.8 ਦਰਜ ਕੀਤੀ ਗਈ ਸੀ। ਭੂਚਾਲ ਦਾ ਕੇਂਦਰ ਮੰਡੀ ਜ਼ਿਲ੍ਹੇ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਸੀ।
The post ਦਿੱਲੀ ਤੇ ਆਸਪਾਸ ਦੇ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ appeared first on Chardikla Time TV.