ਲੁਧਿਆਣਾ: ਸ਼ਹਿਰ ਵਿੱਚ ਦੋ ਟਰੈਕਟਰਾਂ ਦੀ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਹਨੇਵਾਲ ਜੀ.ਟੀ. ਰੋਡ ‘ਤੇ ਦੋ ਟਰੈਕਟਰਾਂ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ।
ਘਟਨਾ ਦੌਰਾਨ ਮੌਕੇ ‘ਤੇ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ। ਸੜਕ ਵਿਚਕਾਰ ਵਾਪਰੇ ਇਸ ਹਾਦਸੇ ਦੌਰਾਨ ਕਾਫੀ ਜਾਮ ਲੱਗ ਗਿਆ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਜੇ.ਸੀ.ਬੀ. ਅਤੇ ਹਾਈਡਰਾ ਦੀ ਮਦਦ ਨਾਲ ਸੜਕ ਨੂੰ ਸਾਫ਼ ਕਰਵਾਉਣ ਦੇ ਯਤਨ ਜਾਰੀ ਹਨ।
The post ਦੋ ਟਰੈਕਟਰਾਂ ਦੀ ਹੋਈ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ appeared first on Chardikla Time TV.