ਨਵੇਂ ਸਾਲ ‘ਤੇ ਗੁਰੂਘਰ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ

0 minutes, 3 seconds Read

ਟਾਂਡਾ : ਅੱਜ ਨਵੇਂ ਸਾਲ ਦਾ ਪਹਿਲਾ ਦਿਨ ਹੈ ਅਤੇ ਅੱਜ ਵੀ ਸੜਕ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਹਾਈਵੇਅ ‘ਤੇ ਦਾਰਾਪੁਰ ਬਾਈਪਾਸ ਪੁਲ ਨੇੜੇ ਸਵੇਰੇ 5.40 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਸਵੇਰੇ ਗੁਰੂਘਰ ਮੱਥਾ ਟੇਕਣ ਜਾ ਰਿਹਾ ਸੀ, ਜਿਸ ਦੌਰਾਨ ਇਹ ਘਟਨਾ ਵਾਪਰ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਵੇਂ ਸਾਲ ਦੀ ਆਮਦ ’ਤੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਸੰਘਣੀ ਧੁੰਦ ਕਾਰਨ ਟਰੱਕ ਚਾਲਕ ਵੱਲੋਂ ਲਾਪਰਵਾਹੀ ਨਾਲ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਸ ਹਾਦਸੇ ਵਿੱਚ ਸਰਬਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ (ਝਾਂਵਾਂ), ਉਸ ਦੀ ਪਤਨੀ ਸੁਖਿੰਦਰ ਕੌਰ, ਪੁੱਤਰ ਮਨਜਾਪ ਸਿੰਘ ਅਤੇ ਭਰਜਾਈ ਜਸਮੀਤ ਕੌਰ ਪਤਨੀ ਅਰਸ਼ਦੀਪ ਸਿੰਘ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਜਸਮੀਤ ਅਤੇ ਮਨਜਾਪ ਨੂੰ ਜਲੰਧਰ ਰੈਫਰ ਕਰ ਦਿੱਤਾ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਨਵੇਂ ਸਾਲ ‘ਤੇ ਗੁਰੂਘਰ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ appeared first on Chardikla Time TV.

Similar Posts

Leave a Reply

Your email address will not be published. Required fields are marked *