ਚੰਡੀਗੜ੍ਹ : ਸ਼ਰਾਰਤੀ ਅਨਸਰ ਪੰਜਾਬ ਵਿੱਚ ਜੁਰਮ ਨੂੰ ਬੜ੍ਹਾਵਾ ਦੇ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ। ਨਵੇਂ ਸਾਲ ਦੀ ਆਮਦ ਕਾਰਨ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੇਰ ਰਾਤ ਤੱਕ ਖੁੱਲ੍ਹਣ ਵਾਲੇ ਹੋਟਲਾਂ, ਢਾਬਿਆਂ, ਦੁਕਾਨਾਂ, ਰੇਹੜੀ-ਫੜ੍ਹੀ ਵਾਲਿਆਂ, ਕਲੱਬਾਂ ਆਦਿ ਨੂੰ ਬੰਦ ਕਰਨ ਦਾ ਸਮਾਂ ਤੈਅ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਤਲਵਾੜ ਨੇ ਦੱਸਿਆ ਕਿ ਇਹ ਹੁਕਮ 31 ਦਸੰਬਰ 2022 ਦੀ ਸ਼ਾਮ ਤੋਂ ਲੈ ਕੇ 1 ਜਨਵਰੀ 2023 ਦੀ ਦੇਰ ਰਾਤ 1 ਵਜੇ ਤੱਕ ਲਾਗੂ ਰਹੇਗਾ।
ਜ਼ਿਕਰਯੋਗ ਹੈ ਕਿ ਨਵੇਂ ਸਾਲ ਦੀ ਆਮਦ ਕਾਰਨ ਲੋਕ ਵੱਖ-ਵੱਖ ਥਾਵਾਂ ‘ਤੇ ਦੇਰ ਰਾਤ ਵੱਖ-ਵੱਖ ਤਰੀਕਿਆਂ ਨਾਲ ਜਸ਼ਨ ਮਨਾਉਂਦੇ ਹਨ। ਇਸ ਦੌਰਾਨ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਇਹ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਜੇਕਰ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਕ੍ਰਿਮੀਨਲ ਪ੍ਰੋਸੀਜਰ ਕੋਡ ਅਤੇ ਧਾਰਾ 144 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
The post ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ appeared first on Chardikla Time TV.