ਨਵੀਂ ਦਿੱਲੀ: ਨਵੇਂ ਸਾਲ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ (LPG cylinders) ਦੀ ਕੀਮਤ ਨੂੰ ਲੈ ਕੇ ਲੋਕਾਂ ਨੂੰ ਝਟਕਾ ਲੱਗਾ ਹੈ। ਦਰਅਸਲ, ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਇਹ ਵਾਧਾ 24 ਰੁਪਏ ਤੋਂ 25.5 ਰੁਪਏ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਪਿਛਲੇ ਸਾਲ 4 ਵਾਰ ਵਧਾਈ ਗਈ ਸੀ ਪਰ ਜੁਲਾਈ 2022 ਤੋਂ ਬਾਅਦ ਕੋਈ ਬਦਲਾਅ ਨਹੀਂ ਹੋਇਆ ਹੈ।
The post ਨਵੇਂ ਸਾਲ ਦੇ ਪਹਿਲੇ ਦਿਨ ਹੀ LPG ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Chardikla Time TV.