ਮੋਹਾਲੀ: ਹਰਿਆਣਾ ਦੇ ਸਿਰਸਾ ਤੋਂ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ। ਫੜੇ ਗਏ ਗੈਂਗਸਟਰ ਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ। ਅਤੇ ਦੂਜਾ ਗੈਂਗਸਟਰ ਨਾਬਾਲਗ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਕਬਜ਼ੇ ‘ਚੋਂ ਨਾਜਾਇਜ਼ ਹਥਿਆਰ ਅਤੇ 13 ਕਾਰਤੂਸ ਬਰਾਮਦ ਹੋਏ ਹਨ। ਪੰਜਾਬ ਸਟੇਟ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੋਨੂੰ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਅਤੇ ਨਾਬਾਲਗ ਨੂੰ ਜੁਮਲੀਨ ਅਦਾਲਤ ਵਿੱਚ ਪੇਸ਼ ਕੀਤਾ ਗਿਆ।
The post ਨਾਬਾਲਗ ਸਮੇਤ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ appeared first on Chardikla Time TV.