ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

0 minutes, 3 seconds Read

ਪਟਿਆਲਾ : ਪੁਲਿਸ ਤੋਂ ਤੰਗ ਆ ਕੇ ਇਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਰਮੁਖ ਸਿੰਘ ਧਾਲੀਵਾਲ ਵਜੋਂ ਹੋਈ ਹੈ। ਦੱਸ ਦੇਈਏ ਕਿ ਮ੍ਰਿਤਕ ਨੇ ਪਿਛਲੇ ਸਮੇਂ ਦੌਰਾਨ ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜੀ ਸੀ। ਉਸ ਨੇ ਸਵੇਰੇ ਕਰੀਬ 11:30 ਵਜੇ ਸਨੌਰੀ ਅੱਡਾ ਸਥਿਤ ਆਪਣੇ ਦਫ਼ਤਰ ਨੇੜੇ ਖ਼ੁਦ ਨੂੰ ਅੱਗ ਲਗਾ ਲਈ।

ਆਤਮਦਾਹ ਕਰਨ ਤੋਂ ਪਹਿਲਾਂ ਵਿਅਕਤੀ ਨੇ ਆਪਣੇ ਮੋਬਾਈਲ ਫੋਨ ‘ਤੇ ਵੀਡੀਓ ਬਣਾਈ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਉਸ ਨੇ ਪਟਿਆਲਾ ਦੇ ਮੁੱਖ ਅਫਸਰ ਐੱਸਐੱਚਓ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਵੀਡੀਓ ‘ਚ ਉਸ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੈ। ਇਸ ਦਾ ਜ਼ਿੰਮੇਵਾਰ ਪਟਿਆਲਾ ਦੇ ਐਸ.ਐਚ.ਓ. ਹਨ।

ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇਹ ਨੂੰ ਪਟਿਆਲਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਇਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਗੁਰਮੁਖ ਸਿੰਘ ਨੇ ਆਤਮਦਾਹ ਕਰਨ ਤੋਂ ਪਹਿਲਾਂ ਜਿਸ ਅਧਿਕਾਰੀ ਦਾ ਨਾਂ ਲਿਆ ਸੀ, ਦੇ ਘਰੋਂ 66 ਲੱਖ 50 ਹਜ਼ਾਰ ਦੀ ਨਕਦੀ ਬਰਾਮਦ ਹੋਈ ਸੀ। ਉਸ ਖ਼ਿਲਾਫ਼ ਜੂਏ ਦੇ ਪੈਸੇ ਦੀ ਵਸੂਲੀ ਲਈ ਕੇਸ ਦਰਜ ਕੀਤਾ ਗਿਆ ਸੀ।ਇਸ ਮਾਮਲੇ ਵਿਚ ਗੁਰਮੁਖ ਸਿੰਘ ਧਾਲੀਵਾਲ ਜੇਲ੍ਹ ਵੀ ਕੱਟ ਕੇ ਬਾਹਰ ਆਇਆ ਸੀ। ਦੂਜੇ ਪਾਸੇ ਗੁਰਮੁੱਖ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਉੱਪਰ ਦੋਸ਼ ਲਗਾਇਆ ਕਿ ਸਮੇਂ-ਸਮੇਂ ’ਤੇ ਪੁਲਿਸ ਵੱਲੋਂ ਪੈਸੇ ਦੀ ਮੰਗ ਕੀਤੀ ਜਾਂਦੀ ਸੀ ਅਤੇ ਸਾਨੂੰ ਜਾਣ-ਬੁੱਝ ਕੇ ਝੂਠੇ ਮਾਮਲਿਆਂ ਵਿਚ ਫਸਾਇਆ ਜਾਂਦਾ ਸੀ। ਇਸੇ ਕਾਰਣ ਗੁਰਮੁਖ ਨੇ ਇਹ ਕਦਮ ਚੁੱਕਿਆ ਹੈ।

ਗੁਰਮੁਖ ਦੀ ਭਾਬੀ ਨੇ ਕਿਹਾ ਕਿ ਮੈਨੂੰ ਵੀ ਰਾਤ ਇਕ ਵਜੇ ਦੇ ਕਰੀਬ ਪੁਲਸ ਵੱਲੋਂ ਥਾਣੇ ਲਿਜਾਇਆ ਗਿਆ ਸੀ ਅਤੇ ਜਾਣ ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਝੂਠੇ ਮਾਮਲੇ ਵਿਚ ਪਾਇਆ ਜਾ ਰਿਹਾ ਸੀ। ਗੁਰਮੁੱਖ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਕੈਪਟਨ ਅਮਰਿੰਦਰ ਸਿੰਘ ਦੀ ਧੀ ਬੀਬੀ ਜੈ ਇੰਦਰ ਕੌਰ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਇਨਸਾਫ ਲਈ ਡੱਟ ਕੇ ਲੜਾਈ ਲੜਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੇ ਵਰਕਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਅਸੀਂ ਮੋਰਚਰੀ ਘਰ ਵਿੱਚੋਂ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਇਹ ਪੁਲਸ ਦੀ ਧੱਕੇਸ਼ਾਹੀ ਹੈ ਜਿਸ ਕਰਕੇ ਇਕ ਨੌਜਵਾਨ ਨੇ ਅੱਜ ਇੰਨਾ ਵੱਡਾ ਕਦਮ ਚੁੱਕ ਲਿਆ ਹੈ।

The post ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ appeared first on Chardikla Time TV.

Similar Posts

Leave a Reply

Your email address will not be published. Required fields are marked *