ਗੁਰਦਾਸਪੁਰ: ਦਾਜ ਲਈ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਰਾਣਾ ਸ਼ਾਲਾ ਪੁਲਿਸ (Purana Shala police) ਨੇ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਜਸਵਿੰਦਰ ਬੈਂਸ ਪੁੱਤਰੀ ਰਾਜਪਾਲ ਵਾਸੀ ਕਲੀਚਪੁਰ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਵਿਆਹ ਸਾਲ 2020 ਵਿੱਚ ਮੁਲਜ਼ਮ ਰਾਘਵ ਪੁੱਤਰ ਜਸਪਾਲ ਵਾਸੀ ਉਮਰਪੁਰ ਖੁਰਦ ਥਾਣਾ ਦੋਰਾਂਗਲਾ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਉਸ ਦਾ ਪਤੀ ਰਾਘਵ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸ਼ਿਕਾਇਤ ਤੋਂ ਬਾਅਦ ਦੋਸ਼ੀ ਪਤੀ ਰਾਘਵ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
The post ਪਤੀ ਤੋਂ ਤੰਗ ਆ ਕੇ ਵਿਆਹੁਤਾ ਔਰਤ ਪਹੁੰਚੀ ਥਾਣੇ, ਲਾਏ ਇਹ ਗੰਭੀਰ ਦੋਸ਼ appeared first on Chardikla Time TV.