ਪਨਾਮਾ: ਪਨਾਮਾ-ਕੋਲੰਬੀਆ ਸਰਹੱਦੀ ਖੇਤਰ (Panama-Colombia border) ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ।
ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਸਤ੍ਹਾ ਤੋਂ 10.0 ਕਿਲੋਮੀਟਰ ਦੀ ਡੂੰਘਾਈ ‘ਤੇ ਅਤੇ 8.88 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 77.12 ਡਿਗਰੀ ਪੱਛਮੀ ਦੇਸ਼ਾਂਤਰ ‘ਤੇ ਸਥਿਤ ਸੀ। ਅਜੇ ਤੱਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
The post ਪਨਾਮਾ-ਕੋਲੰਬੀਆ ਸਰਹੱਦੀ ਖੇਤਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ appeared first on Time Tv.