ਪਾਕਿਸਤਾਨ ਵਿੱਚ ਧਮਾਕੇ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਇਸਲਾਮਾਬਾਦ ਦੇ ਆਈ-10/4 ਸੈਕਟਰ ‘ਚ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੱਕ ਕਲੀਨਿਕ ਦੇ ਬਾਹਰ ਹੋਇਆ। ਪਾਕਿਸਤਾਨੀ ਮੀਡੀਆ ਮੁਤਾਬਕ ਸੜਕ ‘ਤੇ ਗੱਡੀ ਸੜਦੀ ਨਜ਼ਰ ਆ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਹੋਇਆ ਧਮਾਕਾ ਆਤਮਘਾਤੀ ਹਮਲਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਇੱਕ ਕਾਰ ਵਿੱਚ ਹੋਇਆ। ਧਮਾਕੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਇਹ ਧਮਾਕਾ ਰਾਜਧਾਨੀ ਇਸਲਾਮਾਬਾਦ ਦੇ ਆਈ-10/4 ਸੈਕਟਰ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕਾ ਕਿਉਂ ਹੋਇਆ, ਕਿਸ ਨੇ ਕੀਤਾ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਕ ਸ਼ੱਕੀ ਕਾਰ ਨੂੰ ਰੋਕਿਆ ਤਾਂ ਜ਼ੋਰਦਾਰ ਧਮਾਕਾ ਹੋਇਆ। ਪਾਕਿਸਤਾਨੀ ਸਮਾਚਾਰ ਏਜੰਸੀ ਡਾਨ ਮੁਤਾਬਕ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਈ-10 ਇਲਾਕੇ ‘ਚ ਇਕ ਕਲੀਨਿਕ ਦੇ ਬਾਹਰ ਧਮਾਕਾ ਹੋਣ ਦੀ ਖਬਰ ਹੈ। ਇਸ ਹਮਲੇ ਵਿੱਚ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੇਸ਼ਾਵਰ ਦੀ ਇੱਕ ਮਸਜਿਦ ਵਿੱਚ ਆਤਮਘਾਤੀ ਹਮਲਾ ਹੋਇਆ ਸੀ। ਇਸ ‘ਚ 57 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਰੀਬ 200 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਪੇਸ਼ਾਵਰ ਦੀ ਮਸਜਿਦ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ। ਧਮਾਕੇ ਦੀ ਘਟਨਾ ਖਵਾਨੀ ਬਾਜ਼ਾਰ ਸਥਿਤ ਮਸਜਿਦ ‘ਚ ਵਾਪਰੀ ਹੈ।ਦਰਅਸਲ ਪਾਕਿਸਤਾਨ ‘ਚ ਅਜੋਕੇ ਸਮੇਂ ‘ਚ ਕਾਫੀ ਅਸਥਿਰਤਾ ਬਣੀ ਹੋਈ ਹੈ। ਪਾਕਿਸਤਾਨੀ ਤਾਲਿਬਾਨ ਪਾਕਿਸਤਾਨ ਵਿੱਚ ਲਗਾਤਾਰ ਹਮਲੇ ਕਰ ਰਿਹਾ ਹੈ। ਹਾਲ ਹੀ ਵਿੱਚ ਪਾਕਿਸਤਾਨੀ ਤਾਲਿਬਾਨ ਨੇ ਆਪਣੇ ਸਾਥੀਆਂ ਨੂੰ ਛੁਡਾਉਣ ਦੇ ਨਾਲ-ਨਾਲ ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾ ਲਿਆ ਸੀ। ਬਲੋਚਿਸਤਾਨ ‘ਚ ਵੀ ਪਾਕਿਸਤਾਨ ਸਰਕਾਰ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਪਾਕਿਸਤਾਨ ਦੇ ਸ਼ਾਸਕਾਂ ਨੇ ਅਫਗਾਨਿਸਤਾਨ ਦੇ ਤਾਲਿਬਾਨ ਕੋਲ ਕੁਝ ਮੌਲਾਨਾ ਪ੍ਰਸਤਾਵਾਂ ਦੇ ਨਾਲ ਭੇਜੇ ਸਨ, ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਪਾਕਿਸਤਾਨੀ ਤਾਲਿਬਾਨ ਹਮਲਾਵਰ ਰੁਖ ਅਪਣਾ ਰਿਹਾ ਹੈ।