ਲੁਧਿਆਣਾ: ਲੁਧਿਆਣਾ (Ludhiana) ਦੇ ਲਾਡੋਵਾਲ ਥਾਣਾ (Ladowal police station) ਅਧੀਨ ਪੈਂਦੇ ਪਿੰਡ ਕਾਦੀਆ ਦੇ ਸੰਘਣੇ ਜੰਗਲ ‘ਚੋਂ ਇਕ ਲਾਵਾਰਸ ਲਾਸ਼ ਮਿਲੀ ਹੈ। ਬਰਾਮਦ ਹੋਈ ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਕੋਈ 2 ਤੋਂ 3 ਹਫਤੇ ਪੁਰਾਣੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ਤੋਂ ਲਾਸ਼ ਬਰਾਮਦ ਹੋਈ ਹੈ, ਉੱਥੇ ਇੱਕ ਦਰੱਖਤ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਵੀ ਮਿਲਿਆ ਹੈ। ਇਸ ਪੂਰੀ ਘਟਨਾ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੋ ਸਕਦਾ ਹੈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਲਾਸ਼ ਕਿਸ ਦੀ ਹੈ। ਮੌਕੇ ‘ਤੇ ਮੌਜੂਦ ਪੁਲਿਸ ਥਾਣਾ ਇੰਚਾਰਜ ਲਾਡੋਵਾਲ ਨੇ ਦੱਸਿਆ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ, ਲਾਸ਼ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕੋਈ ਹੋਰ, ਪੋਸਟਮਾਰਟਮ ਰਿਪੋਰਟ ਆਉਣੀ ਅਜੇ ਬਾਕੀ ਹੈ |
ਤੁਹਾਨੂੰ ਇਹ ਵੀ ਦੱਸ ਦਈਏ ਕਿ ਲਾਸ਼ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਲਿਆ ਸੀ, ਜਿਸ ਕਾਰਨ ਉਸ ਦੀ ਪਛਾਣ ਕਰਨਾ ਮੁਸ਼ਕਿਲ ਹੈ। ਲਾਸ਼ ਦੀ ਪਹਿਚਾਣ ਕੱਪੜਿਆਂ ਤੋਂ ਹੀ ਕੀਤੀ ਜਾ ਰਹੀ ਹੈ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਵਿਅਕਤੀ ਦੀ ਲਾਸ਼ ਨੂੰ ਜੰਗਲ ਵਿੱਚ ਸੁੱਟ ਦਿੱਤਾ ਗਿਆ।
The post ਪਿੰਡ ਕਾਦੀਆ ਦੇ ਸੰਘਣੇ ਜੰਗਲ ‘ਚੋਂ ਮਿਲੀ ਇਕ ਲਾਵਾਰਸ ਲਾਸ਼ appeared first on Chardikla Time TV.