ਸ੍ਰੀ ਪਟਨਾ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ (CM Mr. Nitish Kumar) ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।
ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸ. ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।
ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸ. ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।
The post ਪ੍ਰਕਾਸ਼ ਪੁਰਬ ’ਤੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਕੁਲਤਾਰ ਸੰਧਵਾਂ appeared first on Chardikla Time TV.