ਤਰਨਤਾਰਨ : ਤਰਨਤਾਰਨ (Tarn Taran) ਦੇ ਸਰਹਾਲੀ ਥਾਣੇ (Sarhali police station) ‘ਤੇ ਹੋਏ RPG ਹਮਲੇ (RPG attack) ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਖੁਫੀਆ ਏਜੰਸੀਆਂ ਮੁਤਾਬਕ ਪਾਕਿਸਤਾਨੀ ਅੱਤਵਾਦੀ ਸਮੂਹਾਂ ਵੱਲੋਂ ਪੰਜਾਬ ਦੇ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇੱਕ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚੌਕਸ ਕਰ ਦਿੱਤਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ‘ਚੋਂ ਆਰ.ਪੀ.ਜੀ. ਬਰਾਮਦ ਕੀਤੇ ਗਏ ਸਨ।
The post ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਅਲਰਟ ਜਾਰੀ appeared first on Chardikla Time TV.