ਲੁਧਿਆਣਾ : ਫਿਰੋਜ਼ਪੁਰ ਰੋਡ (Ferozepur Road) ‘ਤੇ ਸਥਿਤ ਇਕ ਫਾਈਵ ਸਟਾਰ ਹੋਟਲ (5 star hotel) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਖ਼ਬਰ ਤੋਂ ਬਾਅਦ ਹੋਟਲ ਦੇ ਬਾਹਰ ਦਾ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਲੁਧਿਆਣਾ ਦੀ ਪੂਰੀ ਪੁਲਿਸ ਫੋਰਸ ਹੋਟਲ ਦੇ ਬਾਹਰ ਤਾਇਨਾਤ ਹੈ ਅਤੇ ਜਾਂਚ ਜਾਰੀ ਹੈ।
ਸੂਤਰਾਂ ਅਨੁਸਾਰ ਚਿੱਠੀਆਂ ਰਾਹੀਂ ਜਾਂ ਸੋਸ਼ਲ ਮੀਡੀਆ ਰਾਹੀਂ ਹੋਟਲ ਨੂੰ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਭਾਵੇਂ ਇਹ ਅਫਵਾਹ ਹੈ ਜਾਂ ਸੱਚ, ਇਸ ਸਾਰੀ ਘਟਨਾ ਦੀ ਜਾਂਚ ਲਈ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਇਸ ਦੇ ਨਾਲ ਹੀ ਮੀਡੀਆ ਨੂੰ ਵੀ ਇਸ ਪੂਰੀ ਘਟਨਾ ਤੋਂ ਦੂਰ ਰੱਖਿਆ ਗਿਆ ਹੈ।
The post ਪੰਜਾਬ ਦੇ ਇਸ 5 ਸਟਾਰ ਹੋਟਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ appeared first on Chardikla Time TV.