ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸਿੱਖਿਆ ਵਿਭਾਗ (education department) ਨੂੰ ਸਕੂਲਾਂ ਦੇ ਨਾਂ ਬਦਲਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਦਰਅਸਲ, ਸੂਬੇ ਵਿੱਚ 56 ਅਜਿਹੇ ਪ੍ਰਾਇਮਰੀ ਸਕੂਲ ਹਨ, ਜੋ ਜਾਤੀ ਆਧਾਰਿਤ ਹਨ, ਜਿਨ੍ਹਾਂ ਦੇ ਨਾਂ ਬਦਲੇ ਜਾਣਗੇ। ਇਸ ਦੇ ਨਾਲ ਹੀ ਉਕਤ ਸਕੂਲਾਂ ਦੇ ਨਾਂ ਬਦਲ ਕੇ ਸ਼ਹੀਦਾਂ ਅਤੇ ਗੁਰੂਆਂ ਦੇ ਨਾਂ ਰੱਖਣ ਲਈ ਕਿਹਾ ਗਿਆ ਹੈ।
ਮਾਨ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਧਰਮ ਨਿਰਪੱਖਤਾ ਅਤੇ ਜਾਤ ਦੇ ਆਧਾਰ ‘ਤੇ ਬਰਾਬਰੀ ਦੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦਾ ਨਾਂ ਕਿਸੇ ਵਰਗ ਜਾਂ ਜਾਤੀ ਨਾਲ ਨਹੀਂ ਜੋੜਿਆ ਜਾ ਸਕਦਾ।
The post ਪੰਜਾਬ ਦੇ ਸਕੂਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ appeared first on Chardikla Time TV.