ਅੰਮ੍ਰਿਤਸਰ : ਥਾਣਾ ਮਜੀਠਾ ਰੋਡ (Police Station Majitha Road) ਅਧੀਨ ਪੈਂਦੀ ਫੈਜ਼ਪੁਰਾ ਚੌਕੀ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਦੇ ਹੋਏ ਇਕ ਹੈਰੋਇਨ ਤਸਕਰ (heroin smuggler) ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਸੂਰਜ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਗਵਾਲ ਮੰਡੀ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਰਿਮਾਂਡ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
The post ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ appeared first on Chardikla Time TV.