ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਵਧਦੀ ਠੰਡ ਕਾਰਨ ਉਪਰੋਕਤ ਫ਼ੈਸਲਾ ਲਿਆ ਗਿਆ ਹੈ, ਹੁਣ ਆਂਗਣਵਾੜੀ ਕੇਂਦਰ (Anganwadi centers) 9 ਜਨਵਰੀ ਨੂੰ ਖੋਲ੍ਹੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਭਰ ਦੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਸਰਦੀਆਂ ਦੀਆਂ ਛੁੱਟੀਆਂ 2 ਤੋਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।
The post ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ‘ਚ ਵੀ ਕੀਤਾ ਛੁੱਟੀਆਂ ਦਾ ਐਲਾਨ appeared first on Chardikla Time TV.