ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵੱਲੋਂ ਸਕੂਲਾਂ ਤੋਂ ਵੱਧ ਫੀਸ ਵਸੂਲਣ ‘ਤੇ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਦੋ ਸਕੂਲਾਂ ਨੂੰ 3-3 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਜਾਣਕਾਰੀ ਅਨੁਸਾਰ ਮਾਪਿਆਂ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਸੀ ਕਿ ਸਕੂਲਾਂ ਵੱਲੋਂ ਨਾਜਾਇਜ਼ ਫੀਸਾਂ ਵਸੂਲੀਆਂ ਜਾਂਦੀਆਂ ਹਨ, ਜਿਸ ਕਾਰਨ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਜੋ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਨਾਜਾਇਜ਼ ਫੀਸਾਂ ਵਸੂਲਦਾ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਸ ਕਾਰਨ ਸ਼ਿਕਾਇਤ ਮਿਲਣ ਤੋਂ ਬਾਅਦ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਹੋਰ ਸਕੂਲਾਂ ਵਿਰੁੱਧ ਆਈਆਂ ਸ਼ਿਕਾਇਤਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੋ ਵੀ ਸਕੂਲ ਫੰਡ ਜਾਂ ਕਿਸੇ ਹੋਰ ਕਾਰਨ ਕਰਕੇ ਵੱਧ ਫੀਸਾਂ ਵਸੂਲਦਾ ਹੈ, ਉਸ ਦੀ ਸੂਚਨਾ ਸਿੱਖਿਆ ਮੰਤਰੀ ਨੂੰ ਦਿੱਤੀ ਜਾਵੇ।
The post ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, 2 ਸਕੂਲਾਂ ਨੂੰ ਲਗਾਇਆ ਲੱਖਾਂ ਦਾ ਜੁਰਮਾਨਾ appeared first on Chardikla Time TV.