ਲੁਧਿਆਣਾ: ਫਿਰੋਜ਼ਪੁਰ ਰੋਡ ‘ਤੇ ਸਥਿਤ ਪੰਜ ਤਾਰਾ ਹੋਟਲ ਹਯਾਤ ਰੀਜੈਂਸੀ (five-star hotel Hyatt Regency) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਕਾਬੂ ਕਰਕੇ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੇ ਨਾਂ ਦਾ ਖੁਲਾਸਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਪਰ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ‘ਚ ਜੁਟੀ ਹੋਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਹੋਟਲ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ ਸੀ। ਹੋਟਲ ਹਯਾਤ ਰੀਜੈਂਸੀ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਹੋਟਲ ਨੂੰ ਵੀ ਸੀਲ ਕਰ ਦਿੱਤਾ ਗਿਆ। ਡੌਗ ਸਕੁਐਡ ਟੀਮ ਨੇ ਹੋਟਲ ਦੀ ਤਲਾਸ਼ੀ ਵੀ ਲਈ। ਮਹੱਤਵਪੂਰਨ ਗੱਲ ਇਹ ਹੈ ਕਿ ਉਸ ਸਮੇਂ ਹਯਾਤ ਰੀਜੈਂਸੀ ਵਿੱਚ 25 ਕਮਰੇ ਬੁੱਕ ਹੋਏ ਸਨ।
The post ਪੰਜ ਤਾਰਾ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਦੋਸ਼ੀ ਗ੍ਰਿਫ਼ਤਾਰ appeared first on Chardikla Time TV.