ਫਰੀਦਕੋਟ : ਫਰੀਦਕੋਟ ਪੁਲਿਸ (Faridkot police) ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਕੋਲੋਂ 4.40 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 1 ਦੇਸੀ ਕੱਟਾ, 5 ਜਿੰਦਾ ਕਾਰਤੂਸ ਅਤੇ ਇੱਕ ਬੀਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਫਰੀਦਕੋਟ ਦੇ ਐਸਪੀ ਗਗਨੇਸ਼ ਕੁਮਾਰ ਨੇ ਦਿੱਤੀ ਹੈ।
The post ਫਰੀਦਕੋਟ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Chardikla Time TV.