ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (SYL) ਦਾ ਮੁੱਦਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (CM Manohar Lal Khattar) ਦੀ ਮੀਟਿੰਗ ਜਨਵਰੀ ਵਿੱਚ ਬੁਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ 4 ਜਨਵਰੀ ਨੂੰ ਬੁਲਾਈ ਗਈ ਹੈ।
ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ 15 ਅਕਤੂਬਰ ਨੂੰ ਮੀਟਿੰਗ ਹੋ ਚੁੱਕੀ ਹੈ ਪਰ ਦੋਵੇਂ ਕਿਸੇ ਸਿੱਟੇ ‘ਤੇ ਨਹੀਂ ਪਹੁੰਚੇ ਸਨ। ਹੁਣ ਇਹ ਉਪਰਾਲਾ ਕੇਂਦਰੀ ਮੰਤਰੀ ਵੱਲੋਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ 15 ਅਕਤੂਬਰ ਨੂੰ ਹਰਿਆਣਾ ਨਿਵਾਸ ‘ਤੇ ਮੁਲਾਕਾਤ ਹੋਈ ਸੀ। ਇੱਥੇ ਪੰਜਾਬ ਦੇ ਸੀ.ਐਮ ਨੇ ਸਪੱਸ਼ਟ ਕੀਤਾ ਸੀ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
The post ਫਿਰ ਸੁਰਖੀਆਂ ‘ਚ SYL ਮੁੱਦਾ, ਕੇਂਦਰੀ ਮੰਤਰੀ ਨੇ ਬੁਲਾਈ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ appeared first on Chardikla Time TV.