ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ (Bathinda police) ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੀਰਥ ਸਿੰਘ ਨੂੰ ਗੋਬਿੰਦਪੁਰਾ ਤੋਂ 2 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਜਦਕਿ ਦੂਜੇ ਮੁਲਜ਼ਮ ਕੁਲਵੰਤ ਸਿੰਘ ਨੂੰ ਮੋੜ ਮੰਡੀ ਤੋਂ 300 ਨਸ਼ੀਲੀਆਂ ਗੋਲੀਆਂ (300 drug pills) ਸਮੇਤ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਬਰਾਮਦ ਨਸ਼ੀਲੇ ਪਦਾਰਥ ਕਿੱਥੋਂ ਦੇਣ ਜਾ ਰਹੇ ਸਨ।
The post ਬਠਿੰਡਾ ‘ਚ 2 ਕਿਲੋ ਭੁੱਕੀ ਤੇ 300 ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮ ਕਾਬੂ appeared first on Chardikla Time TV.