ਭਾਰਤ-ਪਾਕਿ ਸਰਹੱਦ ‘ਤੇ ਮੁੜ ਤੋਂ ਡਰੋਨ ਨੇ ਦਿੱਤੀ ਦਸਤਕ, BSF ਜਵਾਨਾਂ ਨੇ ਕੀਤੀ ਫਾਇਰਿੰਗ

0 minutes, 4 seconds Read

ਗੁਰਦਾਸਪੁਰ : ਭਾਰਤ-ਪਾਕਿ ਸਰਹੱਦ (Indo-Pak border) ‘ਤੇ ਡਰੋਨਾਂ ਦੀ ਆਵਾਜਾਈ ਜਾਰੀ ਹੈ ਅਤੇ ਪਾਕਿਸਤਾਨ ‘ਚ ਬੈਠੇ ਤਸਕਰ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਕਮਾਲਪੁਰ ਚੌਕੀ ‘ਤੇ ਅੱਜ ਫਿਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ 20 ਰਾਉਂਡ ਫਾਇਰ ਕੀਤੇ ਅਤੇ 3 ਇਲੂ ਬੰਬ ਸੁੱਟੇ। ਇਸ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ‘ਚ ਕਈ ਵਾਰ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਚ ਡਰੋਨ ਦੇਖਿਆ ਗਿਆ ਸੀ, ਜਿਸ ‘ਤੇ ਬੀਐੱਸਐੱਫ ਦੇ ਤਿਆਰ ਜਵਾਨਾਂ ਨੇ ਫਾਇਰਿੰਗ ਕਰਕੇ ਉਸ ਨੂੰ ਵਾਪਸ ਪਾਕਿਸਤਾਨ ਭੇਜ ਦਿੱਤਾ।

The post ਭਾਰਤ-ਪਾਕਿ ਸਰਹੱਦ ‘ਤੇ ਮੁੜ ਤੋਂ ਡਰੋਨ ਨੇ ਦਿੱਤੀ ਦਸਤਕ, BSF ਜਵਾਨਾਂ ਨੇ ਕੀਤੀ ਫਾਇਰਿੰਗ appeared first on Chardikla Time TV.

Similar Posts

Leave a Reply

Your email address will not be published. Required fields are marked *