ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0 minutes, 5 seconds Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦਰਅਸਲ ਮਾਮਲਾ ਨੰਗਲ ਸਬ-ਡਵੀਜ਼ਨ ਦੇ ਪਿੰਡ ਵਿਭੋਰ ਸਾਹਿਬ ਦਾ ਹੈ, ਜਿੱਥੇ ਹੱਥ ‘ਚ 315 ਬੋਰ ਦੀ ਬੰਦੂਕ ਲੈ ਕੇ ਇਕ ਨੌਜਵਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਐੱਸ.ਐੱਚ.ਓ. ਨੰਗਲ ਦਾਨਿਸ਼ਵੀਰ ਸਿੰਘ ਅਤੇ ਪਿੰਡ ਵਿਭੋਰ ਸਾਹਿਬ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ। ਇਸ ਪੂਰੇ ਮਾਮਲੇ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਨੌਜਵਾਨ ਆਪਣੇ ਆਪ ਨੂੰ ਪਿੰਡ ਵਿਭੋਰ ਦੇ ਚੌਕ ਵਿੱਚ ਖੜ੍ਹਾ ਦੱਸ ਰਿਹਾ ਹੈ। ਹੱਥਾਂ ਵਿੱਚ ਬੰਦੂਕ ਫੜੇ ਨੌਜਵਾਨ S.H.O. ਸਬ ਇੰਸਪੈਕਟਰ ਦਾਨਿਸ਼ਵੀਰ ਸਿੰਘ, ਹਰਜੋਤ ਬੈਂਸ, ਭਗਵੰਤ ਮਾਨ ਨੂੰ ਲਲਕਾਰ ਰਹੇ ਹਨ। ਇੱਥੋਂ ਤੱਕ ਕਿ ਬੰਦੂਕ ਦਿਖਾ ਕੇ ਉਹ ਕਹਿ ਰਿਹਾ ਹੈ ਕਿ ਜਿਸ ਬਦਮਾਸ਼ ਨੂੰ ਲੈ ਕੇ ਆਉਣਾ ਹੈ ਲੈ ਆਓ, ਮੈਂ ਸੀਨੇ ਦੀ ਛਾਨਣੀ ਬਣਾ ਕੇ ਰੱਖਾਂਗਾ। ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਨੰਗਲ ਪੁਲਿਸ ਨੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੰਗਲ ਪੁਲਿਸ ਨੇ ਕਥਿਤ ਦੋਸ਼ੀ ਹਰੀਸ਼ ਵਾਸੀ ਪਿੰਡ ਵਿਭੋਰ ਸਾਹਿਬ ਦੇ ਖ਼ਿਲਾਫ਼ ਅਸਲਾ ਐਕਟ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਇੱਥੇ ਮਾਣਯੋਗ ਜੱਜ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਗਲ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਕਥਿਤ ਹਰੀਸ਼ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਸਨ ਕਿ ਉਹ ਅਕਸਰ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਦਾ ਸੀ ਅਤੇ ਘਰਾਂ ‘ਚ ਦਾਖਲ ਹੋ ਕੇ ਦਹਿਸ਼ਤ ਪੈਦਾ ਕਰਦਾ ਸੀ ਪਰ ਡਰ ਕਾਰਨ ਕੋਈ ਲਿਖਤੀ ਸ਼ਿਕਾਇਤ ਨਹੀਂ ਕਰਦਾ ਸੀ।

The post ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ appeared first on Chardikla Time TV.

Similar Posts

Leave a Reply

Your email address will not be published. Required fields are marked *